Sunday, March 25, 2012

some unknow lines ਦਿਲ ਦਾ ਬੂਹਾ


ਬਹੁਤ ਚੁਪ ਰਹਿ ਲਿਆ
ਹੁਣ ਮੇਰਾ
 ਮੇਰਾ ਕੁਝ ਕਹਿਣ ਨੂੰ ਜੀਅ ਕਰਦਾ ..
ਹਰ ਇੱਕ ਲਈ ਸੀ ਖੁਲਾ ਮੇਰੇ ਦਿਲ ਦਾ ਬੂਹਾ ,
ਪਰ ਕੁਝ ਹੋਏ ਹਾਦਸੇ ਇਸ ਤਰਾਂ ਦੇ ,
ਕਿ ਸਦਾ ਲਈ
 ਇਹ ਬੂਹਾ ਢੋਂਣ ਦੀ ਜੀਅ ਕਰਦਾ ....

Saturday, March 17, 2012

ਰੱਬ Prof pooran singh





ਰੱਬ ਇਕ ਗੁੰਜਲਦਾਰ ਬੁਝਾਰਤ
ਰੱਬ ਇਕ ਗੋਰਖ-ਧੰਦਾ।
ਖੋਲ੍ਹਣ ਲਗਿਆਂ ਪੇਚ ਏਸ ਦੇ
ਕਾਫ਼ਰ ਹੋ ਜਾਏ ਬੰਦਾ।
ਕਾਫ਼ਰ ਹੋਣੋਂ ਡਰ ਕੇ ਜੀਵੇਂ
ਖੋਜੋਂ ਮੂਲ ਨਾ ਖੁੰਝੀਂ
ਲਾਈਲੱਗ ਮੋਮਨ ਦੇ ਕੋਲੋਂ
ਖੋਜੀ ਕਾਫ਼ਰ ਚੰਗਾ।
ਤੇਰੀ ਖੋਜ ਵਿਚ ਅਕਲ ਦੇ ਖੰਭ ਝੜ ਗਏ
ਤੇਰੀ ਭਾਲ ਵਿਚ ਥੋਥਾ ਖਿਆਲ ਹੋਇਆ।
ਲੱਖਾਂ ਉਂਗਲਾਂ ਗੁੰਝਲਾਂ ਖੋਲ੍ਹ ਥੱਕੀਆਂ,
ਤੇਰੀ ਜ਼ੁਲਫ਼ ਦਾ ਸਿੱਧਾ ਨਾ ਵਾਲ ਹੋਇਆ।
ਘਿੱਗੀ ਬੱਝ ਗਈ ਸੰਖਾਂ ਦੀ ਰੋ-ਰੋ ਕੇ,
ਪਿੱਟ ਪਿੱਟ ਕੇ ਚੂਰ ਘੜਿਆਲ ਹੋਇਆ।
ਚੀਕ ਚੀਕ ਕੇ ਕਲਮ ਦੀ ਜੀਭ-ਪਾਟੀ,
ਅਜੇ ਹੱਲ ਨਾ ਤੇਰਾ ਸਵਾਲ ਹੋਇਆ।
ਤੇਰੀ ਸਿੱਕ ਕੋਈ ਸੱਜਰੀ ਸਿੱਕ ਨਾਹੀਂ,
ਇਹ ਚਰੋਕਣੀ ਗਲੇ ਦਾ ਹਾਰ ਹੋਈ।
ਇਹ ਉਦੋਕਣੀ ਜਦੋਂ ਦਾ ਬੁੱਤ ਬਣਿਆ,
ਨਾਲ ਦਿਲ ਦੀ ਮਿੱਟੀ ਤਿਆਰ ਹੋਈ।1।
ਤੇਰੇ ਹਿਜਰ ਵਿਚ ਕਿਸੇ ਨੇ ਕੰਨ ਪਾੜੇ
ਅਤੇ ਕਿਸੇ ਨੇ ਜਟਾਂ ਵਧਾਈਆ ਨੇ।
ਬੂਹੇ ਮਾਰ ਕੇ ਕਿਸੇ ਨੇ ਚਿਲੇ ਕੱਟੇ
ਕਿਸੇ ਰੜੇ ਤੇ ਰਾਤਾਂ ਲੰਘਾਈਆਂ ਨੇæ
ਕੋਈ ਲਮਕਿਆ ਖੂਹ ਦੇ ਵਿਚ ਪੁੱਠਾ,
ਅਤੇ ਕਿਸੇ ਨੇ ਧੂਣੀਆਂ ਤਾਈਆਂ ਨੇ।
ਤੇਰੇ ਆਸ਼ਕਾਂ ਨੇ ਲੱਖਾਂ ਯਤਨ ਕੀਤੇ,
ਪਰ ਤੂੰ ਮੂੰਹ ਤੋਂ ਜ਼ੁਲਫ਼ਾਂ ਨਾ ਚਾਈਆਂ ਨੇ।
ਤੇਰੀ ਸਿੱਕ ਦੇ ਕਈ ਤਿਹੇ ਮਰ ਗਏ,
ਅਜੇ ਤੀਕ ਨਾ ਵਸਲ ਦਾ ਧੁਰਾ ਲੱਭਾ।
ਲੱਖਾਂ ਸੱਸੀਆਂ ਮਰ ਗਈਆਂ ਥਲਾਂ ਅੰਦਰ,
ਤੇਰੀ ਡਾਚੀ ਦਾ ਅਜੇ ਨਾ ਖੁਰਾ ਲੱਭਾ। 2।
ਕਿਸੇ ਫੁੱਲ-ਕੁਰਾਨ ਦਾ ਪਾਠ ਕੀਤਾ,
ਕਿਸੇ ਦਿਲ ਦਾ ਪੱਤਰਾ ਖੋਲ੍ਹਿਆ ਵੇ।
ਕਿਸੇ ਨੈਣਾਂ ਦੇ ਸਾਗਰ ਹੰਗਾਲ ਮਾਰੇ,
ਕਿਸੇ ਹਿੱਕ ਦਾ ਖੂੰਜਾ ਫਰੋਲਿਆ ਵੇ।
ਕਿਸੇ ਗੱਲ੍ਹਾਂ ਦੇ ਦੀਵੇ ਦੀ ਲੋ ਥੱਲੇ,
ਤੈਨੂੰ ਜ਼ੁਲਫ਼ਾਂ ਦੀ ਰਾਤ ਵਿਚ ਟੋਲਿਆ ਵੇ।
ਰੋ ਰੋ ਕੇ ਦੁਨੀਆ ਨੇ ਹਾਲ ਪਾਏ,
ਪਰ ਤੂੰ ਹੱਸ ਕੇ ਅਜੇ ਨਾ ਬੋਲਿਆ ਵੇ।
ਦੀਦੇ ਕੁਲੰਜ ਮਾਰੇ ਤੇਰੇ ਆਸ਼ਿਕਾਂ ਨੇ
ਅਜੇ ਅੱਥਰੂ ਤੈਨੂੰ ਨਾ ਪੋਹੇ ਕੋਈ।
ਤੇਰੀ ਸੌਂਹ, ਕੁਝ ਰੋਣ ਦਾ ਮਜ਼ਾ ਹੀ ਨਹੀਂ,
ਪੂੰਝਣ ਵਾਲਾ ਜੇ ਕੋਲ ਨਾ ਹੋਏ ਕੋਈ। 3 ।
ਤੇਰੀ ਮਾਂਗ ਦੀ ਸੜਕ ਤੇ ਪਿਆ ਜਿਹੜਾ,
ਉਸ ਨੂੰ ਹੀਲਿਆਂ ਨਾਲ ਪਰਤਾਇਆ ਤੂੰ।
ਹਿਰਸਾਂ, ਦੌਲਤਾਂ, ਹੁਸਨਾਂ, ਹਕੂਮਤਾਂ ਦਾ,
ਉਹਦੇ ਰਾਹ ਵਿਚ ਚੋਗਾ ਖਿੰਡਾਇਆ ਤੂੰ।
ਕਿਸੇ ਕੈਸ ਨੂੰ ਲੱਗਾ ਜੇ ਇਸ਼ਕ ਤੇਰਾ,
ਉਸ ਨੂੰ ਲੇਲੀ ਦਾ ਲੇਲਾ ਬਣਾਇਆ ਤੂੰ।
ਕਿਸੇ ਰਾਂਝੇ ਨੂੰ ਚੜ੍ਹਿਆ ਜੇ ਚਾ ਤੇਰਾ
ਉਸ ਨੂੰ ਹੀਰ ਦੀ ਸੇਜੇ ਸਵਾਇਆ ਤੂੰ।
ਸਾਡੇ ਹੰਝੂਆਂ ਕੀਤਾ ਨਾ ਨਰਮ ਤੈਨੂੰ
ਸਾਡੀ ਆਹ ਨੇ ਕੀਤਾ ਨਾ ਛੇਕ ਤੈਨੂੰ।
ਅਸੀਂ ਸੜ ਗਏ ਵਿਛੋੜੇ ਦੀ ਅੱਗ ਅੰਦਰ,
ਲਾਗੇ ਵਸਦਿਆਂ ਆਇਆ ਨਾ ਸੇਕ ਤੈਨੂੰ। 4 ।
ਕਿਸੇ ਛੰਨਾ ਬਣਾਇਆ ਜੋ ਖੋਪਰੀ ਦਾ,
ਤੂੰ ਬੁੱਲ੍ਹੀਆਂ ਨਾਲ ਛੁਹਾਈਆਂ ਨਾ।
ਕਿਸੇ ਦਿਲ ਦਾ ਰਾਂਗਲਾ ਪਲੰਘ ਡਾਹਿਆ,
ਤੇਰੇ ਨਾਜ਼ ਨੂੰ ਨੀਂਦਰਾਂ ਆਈਆਂ ਨਾ।
ਕਿਸੇ ਜੁੱਤੀਆਂ ਸੀਤੀਆਂ ਚੰਮ ਦੀਆਂ
ਤੇਰੀ ਬੇ-ਪਰਵਾਹੀ ਨੇ ਪਾਈਆਂ ਨਾ।
ਰਗੜ ਰਗੜ ਕੇ ਮੱਥੇ ਚਟਾਕ ਪੈ ਗਏ,
ਅਜੇ ਰਹਿਮਤਾਂ ਤੇਰੀਆਂ ਛਾਈਆਂ ਨਾ।
ਮਾਰ ਸੁੱਟਿਆ ਤੇਰਿਆਂ ਰੋਣਿਆਂ ਨੇ,
ਫੂਕ ਸੁੱਟਿਆ ਬੇਪਰਵਾਹੀ ਤੇਰੀ।
ਲੈ ਕੇ ਜਾਨ ਤੂੰ ਅਜੇ ਨਾ ਘੁੰਡ ਚਾਇਆ,
ਖਬਰੇ ਹੋਰ ਕੀ ਏ ਮੂੰਹ ਵਿਖਾਈ ਤੇਰੀ। 5 ।
ਜੇ ਤੂੰ ਮੂੰਹ ਤੋਂ ਜ਼ੁਲਫ਼ਾਂ ਹਟਾ ਦੇਵੇਂ,
ਬਿਟ ਬਿਟ ਤੱਕਦਾ ਕੁਲ ਸੰਸਾਰ ਰਹਿ ਜਾਏ।
ਰਹਿ ਜਾਏ ਭਾਈ ਦੇ ਹੱਥ ਵਿਚ ਸੰਖ ਫੜਿਆ,
ਬਾਂਗ ਮੁੱਲਾਂ ਦੇ ਸੰਘ ਵਿਚਕਾਰ ਰਹਿ ਜਾਏ।
ਪੰਡਤ ਹੁਰਾਂ ਦਾ ਰਹਿ ਜਾਏ ਸੰਧੂਰ ਘੁਲਿਆ,
ਜਾਮ ਸੂਫ਼ੀ ਦਾ ਹੋਇਆ ਤਿਆਰ ਰਹਿ ਜਾਏ।
ਕਲਮ ਢਹਿ ਪਏ ਹੱਥੋਂ ਫ਼ਿਲਾਸਫ਼ਰ ਦੀ,
ਮੁਨਕਿਰ ਤੱਕਦਾ ਤੇਰੀ ਨੁਹਾਰ ਰਹਿ ਜਾਏ।
ਇਕ ਘੜੀ ਜੇ ਖੁੱਲ੍ਹਾ ਦੀਦਾਰ ਦੇਵੇਂ,
ਸਾਡਾ ਨਿੱਤ ਦਾ ਰੇੜਕਾ ਚੁੱਕ ਜਾਵੇ।
ਤੇਰੀ ਜ਼ੁਲਫ਼ ਦਾ ਸਾਂਝਾ ਪਿਆਰ ਹੋਵੇ,
ਝਗੜਾ ਮੰਦਰ ਮਸੀਤ ਦਾ ਮੁੱਕ ਜਾਵੇ। 6 ।

Thursday, March 15, 2012

ਮੈਂ ਕੰਡਿਆਲੀ ਥੋਰ੍ਹ ਵੇ ਸੱਜਣਾ

ਮੈਂ ਕੰਡਿਆਲੀ ਥੋਰ੍ਹ ਵੇ ਸੱਜਣਾ
ਉੱਗੀ ਵਿੱਚ ਉਜਾੜਾਂ !
ਜਾਂ ਉਡਦੀ ਬਦਲੋਟੀ ਕੋਈ ,ਵਰ ਗਈ ਵਿਚ ਪਹਾੜਾਂ !
ਜਾਂ ਉਹ ਦੀਵਾ ਜਿਹੜਾ ਬਲਦਾ ,
ਪੀਰਾਂ ਦੀ ਦੇਹਰੀ ਤੇ ,
ਜਾਂ ਕੋਈ ਕੋਇਲ ਕੰਠ ਜਿਦੇ ਦੀਆਂ
,ਸੂਤੀਆਂ ਜਾਵਣ ਨਾੜਾਂ !
ਜਾਂ ਚੰਬੇ ਦੀ ਡਾਲੀ ਕੋਈ ,ਜੋ ਬਾਲਣ ਬਣ ਜਾਏ ,
ਜਾਂ ਮਰੂਏ ਦਾ ਫੁੱਲ ਬਸੰਤੀ ,ਜੋ ਠੁੰਗ ਜਾਣ ਗੁਟਾਰਾਂ !
ਜਾਂ ਕੋਈ ਬੋਟ ਕਿ ਜਿਸ ਦੇ ਹਾਲੇ
ਨੈਣ ਨਹੀ ਸਨ ਖੁੱਲੇ
ਮਾਰਿਆ ਮਾਲੀ ਕੱਸ ਗੁਲੇਲਾ
ਲੈ ਦਾਖਾਂ ਦੀਆਂ ਆੜਾਂ !

ਮੈਂ ਕੰਡਿਆਲੀ ਥੋਰ੍ਹ ਵੇ ਸੱਜਣਾ
,ਉੱਗੀ ਕਿਤੇ ਕੁਰਾਹੇ !
ਨਾ ਕਿਸੇ ਮਾਲੀ ਸਿੰਜਿਆ ਮੈਨੂੰ ,
ਨਾ ਕੋਈ ਸਿੰਜਣਾ ਚਾਹੇ !
ਯਾਦ ਤੇਰੀ ਦੇ ਉੱਚੇ ਮਹਿਲੀਂ ,
ਮੈਂ ਬੈਠੀ ਪਈ ਰੋਵਾਂ
,ਹਰ ਦਰਵਾਜੇ ਲੱਗਾ ਪਹਿਰਾ,
ਆਵਾਂ ਕਿਹੜੇ ਰਾਹੇ ?
ਮੈਂ ਉਹ ਚੰਦਰੀ ਜਿਸ ਦੀ ਡੋਲੀ ,
ਲੁੱਟ ਲਈ ਆਪ ਕੁਹਾਰਾਂ
,ਬੰਨਣ ਦੀ ਥਾਂ ਬਾਬਲ ਜਿਸ ਦੇ ,
ਆਪ ਕਲੀਰੇ ਲਾਹੇ !
ਕੂਲੀ ਪੱਟ ਉਮਰ ਦੀ ਚਾਦਰ
ਹੋ ਗਈ ਲੀਰਾਂ ਲੀਰਾਂ
ਤਿੜਕ ਗਏ ਵੇ ਢੋਵਾਂ ਵਾਲੇ
ਪਲੰਘ ਵਸਲ ਲਈ ਡਾਹੇ !

ਮੇਂ ਕੰਡਿਆਲੀ ਥੋਰ੍ਹ ਵੇ ਸੱਜਣਾ
,ਉੱਗੀ ਵਿਚ ਜੋ ਬੇਲੇ ,
ਨਾ ਕੋਈ ਮੇਰੇ ਛਾਂਵੇ ਬੈਠੇ ,
ਨਾ ਪੱਤ ਖ਼ਾਵਣ ਲੇਲੇ !
ਮੈਂ ਰਾਜੇ ਦੀ ਬਰਦੀ ਅੜਿਆ ,
ਤੂੰ ਰਾਜੇ ਦਾ ਜਾਇਆ ,
ਤੂਹਿਓਂ ਦੱਸ ਵੇ ਮੋਹਰਾਂ ਸਾਹਵੇਂ
ਮੁੱਲ ਕੀਹ ਖੋਵਣ ਧੇਲੇ ?
ਸਿਖਰ ਦੁਪਹਿਰਾਂ ਜੇਠ ਦੀਆਂ ਨੂੰ
ਸਾਉਣ ਕਿਵੇਂ ਮੈਂ ਆਖਾਂ
ਚੋਹੀਂ ਕੂਟੀ ਭਾਵੇਂ ਲੱਗਣ
ਲੱਖ ਤੀਆਂ ਦੇ ਮੇਲੇ !
ਤੇਰੀ ਮੇਰੀ ਪ੍ਰੀਤ ਦਾ ਅੜਿਆ
ਉਹੀਓ ਹਾਲ ਸੂ ਹੋਇਆ,
ਜਿਉਂ ਚਕਵੀ ਪਹਿਚਾਣ ਨਾ ਸੱਕੇ
ਚੰਨ ਚੜਿਆ ਦਿਹੁੰ ਵੇਲੇ !

ਮੈਂ ਕੰਡਿਆਲੀ ਥੋਰ੍ਹ ਵੇ ਸੱਜਣਾ ,
ਉੱਗੀ ਵਿਚ ਜੋ ਬਾਗਾਂ !
ਮੇਰੇ ਮੁੱਢ ਬਣਾਈ ਵਰਮੀ
ਕਾਲੇ ਫ਼ਨੀਅਰ ਨਾਗਾਂ !
ਮੈਂ ਮੁਰਗਾਈ ਮਾਨਸਰਾਂ ਦੀ
ਜੋ ਫੜ ਲਈ ਕਿਸੇ ਸ਼ਿਕਰੇ
ਜਾਂ ਕੋਈ ਲਾਲੀ ਪਰ ਸੰਧੂਰੀ
ਨੋਚ ਲਏ ਜਿਦੇ ਕਾਗਾਂ !
ਜਾਂ ਸੱਸੀ ਦੀ ਭੈਣ ਵੇ ਦੂਜੀ
ਕੰਮ ਜਿਦਾ ਬਸ ਰੋਣਾ
ਲੁਟ ਖੜਿਆ ਜਿਦਾ ਪੁਨੂੰ ਹੋਤਾਂ
ਪਰ ਆਈਆਂ ਨਾ ਜਾਗਾਂ !
ਬਾਗਾਂ ਵਾਲਿਆ ਤੇਰੇ ਬਾਗੀਂ
ਹੁਣ ਜੀ ਨਹੀਓ ਲਗਦਾ ,
ਖਲੀ-ਖਲੋਤੀ ਮੈਂ ਵਾੜਾਂ ਵਿਚ
ਸੌ ਸੌ ਦੁਖੜੇ ਝਾਗਾਂ !



Monday, March 12, 2012

ਕੀ ਪੁਛਦੇ ਓ ਹਾਲ ਫਕੀਰਾਂ ਦਾ


shiv kumar da geet ki pushde ho haal fakeera da shiv di ikk anmulli rachna shiv di koi vi mehfil sunn valya nu iss geet ton bina adhoori jaapdi si...shiv di iss geet nu gan lagge jo sur taal hai kaal di hai bahut kmaal tusi khud isnu sun sakde o .listen here..
ਕੀ ਪੁਛਦੇ ਹਾਲ ਫਕੀਰਾਂ ਦਾ, ਸਾਡਾ ਨਦੀਓਂ ਵਿਛੜੇ ਨੀਰਾਂ ਦਾ |
ਸਾਡਾ ਹੰਝ ਦੀ ਜੂਨੇਂ ਆਇਆਂ ਦਾ, ਸਾਡਾ ਦਿਲ ਜਲਿਆਂ ਦਿਲਗੀਰਾਂ ਦਾ |

ਇਹ ਜਾਣਦਿਆਂ ਕੁਝ ਸ਼ੋਖ ਜਹੇ, ਰੰਗਾਂ ਦਾ ਨਾਂ ਹੀ ਤਸਵੀਰਾਂ ਹੈ |
ਜਦ ਹੱਟ ਗਏ ਅਸੀਂ ਇਸ਼ਕੇ ਦੀ, ਮੁੱਲ ਕਰ ਬੈਠੇ ਤਸਵੀਰਾਂ ਦਾ |

ਸਾਨੂੰ ਲਖਾਂ ਦਾ ਤੰਨ ਲਭ ਗਿਆ, ਪਰ ਇੱਕ ਦਾ ਮੰਨ ਵੀ ਨਾ ਮਿਲਿਆ |
ਕੀ ਲਿਖਿਆ ਕਿਸੇ ਮੁਕਦਰ ਸੀ, ਹਥਾਂ ਦੀਆਂ ਚਾਰ ਲਕੀਰਾਂ ਦਾ |
ਤਕਦੀਰ ਤਾਂ ਆਪਣੀ ਸੌਂਕਣ ਸੀ, ਤਦਬੀਰਾਂ ਸਾਥੋਂ ਨਾਂ ਹੋਈਆਂ |

ਨਾਂ ਝੰਗ ਛੁਟਿਆ ਨਾਂ ਕੰਨ ਪਾਟੇ, ਝੁੰਡ ਲੰਘ ਗਿਆ ਇੰਝ ਹੀ ਹੀਰਾਂ ਦਾ |
ਮੇਰੇ ਗੀਤ ਵੀ ਲੋਕ ਸੁਣੀਂਦੇ ਨੇ, ਨਾਲੇ ਕਾਫ਼ਰ ਆਖ ਸਦੀਂਦੇ ਨੇ |
ਮੈਂ ਦਰਦ ਨੂ ਕਾਬਾ ਕਹਿ ਬੇਠਾ, ਰੱਬ ਨਾਂ ਰਖ ਬੈਠਾ ਪੀੜਾਂ ਦਾ |

ਮੈਂ ਦਾਨਾਸ਼ਾਵਾਰਾਂ ਸੁਨੀੰਦੀਆਂ ਸੰਗ, ਕਈ ਵਾਰੀ ਉੱਚੀ ਬੋਲ ਪਿਆ |
ਕੁਝ ਮਾਨ ਸੀ ਸਾਨੂੰ ਇਸ਼ਕੇ ਦਾ, ਕੁਝ ਦਾਵਾ ਵੀ ਸੀ ਪੀੜਾਂ ਦਾ |

ਤੂੰ ਖੁਦ ਨੂ ਆਕਲ ਕਹਿੰਦਾ ਹੈਂ, ਮੈਂ ਖੁਦ ਨੂੰ ਆਸ਼ਿਕ ਦੱਸਦਾ ਹਾਂ |
ਇਹ ਲੋਕਾਂ ਤੇ ਛਡ ਦੇਈਏ, ਕਿਹਨੂੰ ਮਾਨ ਨੇ ਦੇਂਦੇ ਪੀੜਾਂ ਦਾ |